Wed. Jan 15th, 2025

ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਕਲੇਸ਼ ਸਿਖਰ ‘ਤੇ, ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਅਸਤੀਫਾ ਮੰਗਿਆ

Spread the love

ਨੈਸ਼ਨਲ ਡੈਸਕ
25 ਜੂਨ
ਸੰਦੀਪ ਢੰਡ ਲੁਧਿਆਣਾ

ਲੋਕ ਸਭਾ ਚੋਣਾਂ 2024 ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਕਲੇਸ਼ ਸਿਖਰ ‘ਤੇ ਪਹੁੰਚ ਗਿਆ ਹੈ। ਇੱਕ ਪਾਸੇ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ, ਉੱਥੇ ਹੀ ਦੂਜੇ ਪਾਸੇ ਬਾਗੀ ਧੜੇ ਨੇ ਜਲੰਧਰ ਵਿੱਚ ਹੰਗਾਮੀ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨੀ ਤੋਂ ਅਸਤੀਫਾ ਦੇਣ ਲਈ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ।

ਇਸ ਬਾਗੀ ਧੜੇ ਦੀ ਮੀਟਿੰਗ ਵਿੱਚ ਕਈ ਵੱਡੇ ਵੱਡੇ ਲੀਡਰ ਜਿਵੇ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁੱਚਾ ਸਿੰਘ ਛੋਟੇਪੁਰ ਆਦਿ ਤੋਂ ਇਲਾਵਾ ਹੋਰ ਵੀ ਕਈ ਲੀਡਰ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਚੋਣਾਂ ਹਾਰਦਾ ਆ ਰਿਹਾ ਹੈ ਅਤੇ ਪਾਰਟੀ ਦੇ ਹਾਲਾਤ ਬੇਹੱਦ ਖਰਾਬ ਹੋ ਚੁੱਕੇ ਹਨ। ਇਸ ਲਈ ਹੁਣ ਪਾਰਟੀ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

WhatsApp Image 2024 06 26 at 1.14.59 AM

ਬਾਗੀ ਧੜੇ ਨੇ ਦੱਸਿਆ ਕਿ ਪਾਰਟੀ ਦੇ ਵਰਕਰ ਵੀ ਇਹੀ ਮੰਗ ਕਰ ਰਹੇ ਹਨ ਕਿ ਹੁਣ ਕਿਸੇ ਹੋਰ ਨੂੰ ਪ੍ਰਧਾਨ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵੱਲੋਂ ਕੀਤੀਆਂ ਗ਼ਲਤੀਆਂ ਲਈ ਇੱਕ ਤਾਰੀਖ਼ ਨੂੰ ਸ੍ਰੀ ਦਰਬਾਰ ਸਾਹਿਬ ਜਾ ਕੇ ਮੁਆਫ਼ੀ ਮੰਗੀ ਜਾਵੇਗੀ।

ਇਹ ਹੰਗਾਮੀ ਮੀਟਿੰਗ ਜਲੰਧਰ ਦੇ ਇੱਕ ਪ੍ਰਾਈਵੇਟ ਵਿਖੇ ਹੋਈ, ਜਿਸ ਵਿੱਚ ਬਾਗੀ ਧੜੇ ਦੇ ਨੈਤਾਵਾਂ ਨੇ ਪਾਰਟੀ ਦੇ ਹਾਲਾਤਾਂ ‘ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਕੁਝ ਸਮੇਂ ਤੋਂ ਪਾਰਟੀ ਅੰਦਰੂਨੀ ਵਿਰੋਧ ਦਾ ਸ਼ਿਕਾਰ ਹੈ, ਜਿਸ ਨਾਲ ਪਾਰਟੀ ਦੀ ਸਥਿਤੀ ਬਹੁਤ ਕਮਜ਼ੋਰ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵਿਰੋਧ ਨਿਰੰਤਰ ਚੋਣਾਂ ਵਿੱਚ ਹਾਰ ਦਾ ਕਾਰਨ ਬਣ ਰਿਹਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਪਾਰਟੀ ਵਿੱਚ ਵੱਡੇ ਬਦਲਾਅ ਕੀਤੇ ਜਾਣ।

ਸੁਖਬੀਰ ਬਾਦਲ ਦੇ ਪ੍ਰਧਾਨੀ ਤੋਂ ਅਸਤੀਫਾ ਮੰਗਦੇ ਹੋਏ ਬਾਗੀ ਧੜੇ ਨੇ ਕਿਹਾ ਕਿ ਪਾਰਟੀ ਨੂੰ ਇੱਕ ਨਵੇਂ ਨੇਤ੍ਰਤਵ ਦੀ ਲੋੜ ਹੈ, ਜੋ ਕਿ ਨਵੇਂ ਜੋਸ਼ ਅਤੇ ਦ੍ਰਿਸ਼ਟੀ ਨਾਲ ਪਾਰਟੀ ਨੂੰ ਮੁੜ ਮਜ਼ਬੂਤ ਕਰ ਸਕੇ। ਉਨ੍ਹਾਂ ਅਗਲੇ ਹਫਤੇ ਚੰਡੀਗੜ੍ਹ ਵਿੱਚ ਇਕ ਹੋਰ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ, ਜਿਸ ਵਿੱਚ ਪਾਰਟੀ ਦੇ ਵਿਰੋਧੀ ਧੜੇ ਦੇ ਸਾਰੇ ਮੁਖੀ ਆਗੂ ਸ਼ਾਮਿਲ ਹੋਣਗੇ ਅਤੇ ਅਗਲੇ ਕਦਮਾਂ ਦਾ ਫੈਸਲਾ ਕੀਤਾ ਜਾਵੇਗਾ।

ਇਸ ਸਥਿਤੀ ਨੂੰ ਸਮਝਦਿਆਂ, ਸ਼੍ਰੋਮਣੀ ਅਕਾਲੀ ਦਲ ਨੂੰ ਇਸ ਅੰਦਰੂਨੀ ਕਲੇਸ਼ ਦਾ ਹੱਲ ਕੱਢਣਾ ਹੋਵੇਗਾ, ਨਹੀਂ ਤਾਂ ਪਾਰਟੀ ਦੀ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਲਈ ਇਹ ਸਮਾਂ ਇੱਕਤਾ ਅਤੇ ਸਮਰਥਨ ਦੇ ਨਾਲ ਅੱਗੇ ਵੱਧਣ ਦਾ ਹੈ, ਤਾਂ ਜੋ ਪਾਰਟੀ ਨੂੰ ਫਿਰ ਤੋਂ ਮਜ਼ਬੂਤ ਬਣਾਇਆ ਜਾ ਸਕੇ।

Related Post